14.3 C
New York
Tuesday, November 17, 2026

Buy now

spot_img

ਖਰੀਦ ਕੀਤੇ ਝੋਨੇ ਦੀ 3140.06 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਅਤੇ ਚੁਕਾਈ ਪਾਰਦਸ਼ਤਾ ਨਾਲ ਨਿਰਵਿਘਨ ਜਾਰੀ

ਬਠਿੰਡਾ, 18 ਨਵੰਬਰ : (ਚੜ੍ਹਦੀਕਲਾ ਅਆਜ਼ਾਦ ਬਿਉਰੋ)  ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 17 ਨਵੰਬਰ 2025 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1381973 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 1376499 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 3140.06 ਕਰੋੜ ਰੁਪਏ ਦੀ ਅਦਾਇਗੀ (17 ਨਵੰਬਰ 2025 ਤੱਕ) ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਪਾਰਦਸ਼ਤਾ ਨਾਲ ਨਿਰਵਿਘਨ ਜਾਰੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 572882 ਮੀਟ੍ਰਿਕ ਟਨ, ਮਾਰਕਫ਼ੈਡ 328777 ਪਨਸਪ 304014 ਪੰਜਾਬ ਵੇਅਰ ਹਾਊਸ 168584 ਐਫ.ਸੀ.ਆਈ. 2070 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵਲੋਂ 172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਤਸਵੀਰ:- ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ ਧਿਮਾਨ ਜਾਣਕਾਰੀ ਦਿੰਦੇ ਹੋਏ

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ