16 C
New York
Wednesday, November 18, 2026

Buy now

spot_img

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇਸੰਭਾਲਿਆ ਅਹੁਦਾ

ਬਠਿੰਡਾ ਜਿਲ੍ਹੇ ਦਾ ਸਰਵ ਪੱਖੀ ਵਿਕਾਸ ਹੋਵੇਗੀ ਮੁੱਢਲੀ ਤਰਜੀਹ : ਐਡਵੋਕੇਟ ਹਰਦੀਪ ਸਿੰਘ ਸਰਾਂ
ਬਠਿੰਡਾ, 21 ਨਵੰਬਰ : ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਅੱਜ ਚੀਫ਼ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਮੌਜੂਦਾ ਸਮੇਂ ਵੀ ਐਡਵੋਕੇਟ ਹਰਦੀਪ ਸਿੰਘ ਸਰਾਂ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਦੇ ਯੂਥ ਵਿੰਗ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਇਸ ਮੌਕੇ ਚੈਅਰਮੈਨ ਸ ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ ਨਵਦੀਪ ਸਿੰਘ ਜੀਦਾ, ਚੈਅਰਮੈਨ ਰਾਕੇਸ਼ ਪੁਰੀ, ਚੈਅਰਮੈਨ ਸ਼੍ਰੀ ਇੰਦਰਜੀਤ ਸਿੰਘ ਮਾਨ, ਚੈਅਰਮੈਨ ਸ਼੍ਰੀ ਬੱਲੀ ਬਲਜੀਤ, ਚੈਅਰਮੈਨ ਸ਼੍ਰੀ ਅਨਿਲ ਠਾਕੁਰ, ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ ਸੁਖਜਿੰਦਰ ਸਿੰਘ ਕਾਉਣੀ, ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਸਾਬਕਾ ਜਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਡਾ ਤਰਸੇਮ ਗਰਗ, ਪ੍ਰਧਾਨ ਟ੍ਰੇਡ ਵਿੰਗ ਮਾਲਵਾ ਵੈਸਟ ਜ਼ੋਨ, ਗੁਰਜੰਟ ਸਿੰਘ ਸਿਵੀਆ ਜ਼ੋਨ ਪ੍ਰਧਾਨ ਐਸ.ਸੀ ਵਿੰਗ, ਗੁਰਚਰਨ ਸਿੰਘ ਥੇੜੀ ਜ਼ੋਨ ਇੰਚਾਰਜ ਐਸਸੀ ਵਿੰਗ, ਮਨਦੀਪ ਕੌਰ ਰਾਮਗੜ੍ਹੀਆ, ਬਠਿੰਡਾ ਜ਼ਿਲ੍ਹੇ ਦੇ ਮਾਰਕੀਟ ਕਮੇਟੀਆਂ ਦੇ ਸਾਰੇ ਚੇਅਰਮੈਨ, ਮਾਲਵਾ ਵੈਸਟ ਜ਼ੋਨ ਦੇ ਸਾਰੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਯੂਥ ਪ੍ਰਧਾਨ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਮੌਕੇ ਚੀਫ਼ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਨੇ ਐਡਵੋਕੇਟ ਹਰਦੀਪ ਸਿੰਘ ਸਰਾਂ ਨੂੰ ਪਾਰਟੀ ਦਾ ਵਫ਼ਦਾਰ ਸਿਪਾਹੀ ਅਤੇ ਆਮ ਲੋਕਾਂ ਦੀ ਸੇਵਾ ਨੂੰ ਸਮਰਪਿਤ ਆਗੂ ਦੱਸਦਿਆਂ ਇਹ ਵਕਾਰੀ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਐਡਵੋਕੇਟ ਹਰਦੀਪ ਸਿੰਘ ਸਰਾਂ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਇਨ੍ਹਾਂ ਨੂੰ ਨੇਪਰੇ ਚੜ੍ਹਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਮੇਰੇ ਵੱਲੋਂ ਪੂਰੀ ਇਮਾਨਦਾਰੀ ਅਤੇ ਮੇਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ।
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਗੁਰਵਿੰਦਰ ਸਿੰਘ, ਸਮੂਹ ਵਕੀਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਆਦਿ ਹਾਜ਼ਰ ਸਨ।

ਤਸਵੀਰ :- *ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਅਹੁਦਾ ਸੰਭਾਲਨ ਮੋਕੇ ਮੌਜੂਦ ਬਲਜਿੰਦਰ ਕੌਰ, ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਅਮਿਤ ਰਤਨ  ਅਤੇ ਪਤਵੰਤੇ ਸੱਜਣ

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ