ਚੜ੍ਹਦੀਕਲਾ ਆਜ਼ਾਦ ਬਿਉਰੋ
ਜੋਗਾ 13 ਫਰਵਰੀ
ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਐਸਐਸਪੀ ਮਾਨਸਾ ਭਗੀਰਥ ਮੀਨਾ ਦੀ ਅਗਵਾਈ ਹੇਠ ਜ਼ਿਲ੍ਾ ਮਾਨਸਾ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਗਰੋਹਾਂ ਵਿਰੁੱਧ ਲਗਾਤਾਰ ਕਾਰਵਾਈ ਕਰਕੇ ਉਹਨਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਉਦਾਹਰਨ ਬੀਤੇ ਦਿਨੀ ਜੋਗਾ ਪੁਲਿਸ ਵੱਲੋਂ ਕਥਿਤ ਦੋਸ਼ੀ ਮੱਖਣ ਸਿੰਘ ਬਾਜੇਵਾਲਾ ਨੂੰ 50 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਐਫ.ਆਈ.ਆਰ ਨੰਬਰ 0014 ਦਰਜ ਕੀਤੀ ਗਈ!ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਮੱਖਣ ਸਿੰਘ ਪੁੱਤਰ ਜਗਸੀਰ ਸਿੰਘ ਬਲਾਕ ਸੰਮਤੀ ਜੋਨ ਬਾਜੇਵਾਲਾ ਤੋਂ ਆਪ ਪਾਰਟੀ ਦੇ ਚੋਣ ਨਿਸ਼ਾਨ ਤੇ ਚੋਣ ਲੜ ਚੁੱਕਾ ਹੈ ਅਤੇ ਆਪ ਪਾਰਟੀ ਦਾ ਸੀਨੀਅਰ ਆਗੂ ਸੀ ਜਿਸ ਨੂੰ ਜੋਗਾ ਪੁਲਿਸ ਨੇ ਪੰਜ 50 ਗ੍ਰਾਮ ਅਫੀਮ ਸਮੇਤ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਾਨਸਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਨਸ਼ਾ ਵੇਚਣ ਵਾਲੇ ਵਿਅਕਤੀ ਉੱਪਰ ਸਖਤ ਕਾਰਵਾਈ ਕੀਤੀ ਹੈ। ਤਾਂ ਜੋ ਹੋਰਾਂ ਨੂੰ ਵੀ ਸਬਕ ਮਿਲ ਸਕੇ। 

ਤਸਵੀਰ -: ਕਾਬੂ ਕੀਤੇ ਵਿਅਕਤੀ ਨਾਲ ਪੁਲਿਸ ਪਾਰਟੀ


