19 C
New York
Saturday, November 21, 2026

Buy now

spot_img

ਸਿਵਲ ਸਰਜਨ ਵੱਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ

ਟੈਲੀ-ਮਾਨਸ ਹੈਲਪਲਾਈਨ 14416 ਅਤੇ ਆਭਾ ਆਈ.ਡੀ.ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ-ਸਿਵਲ ਸਰਜਨ
ਮਾਨਸਾ, 26 ਫਰਵਰੀ: ਵਿਰੇੰਦਰਪਾਲ ਮੰਯਰੋ
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ.ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਸਮੂਹ ਸਿਹਤ ਸੰਸਥਾਵਾਂ, ਆਮ ਆਦਮੀ ਕਲੀਨਿਕ, ਨਸ਼ਾ ਛਡਾਊ ਕੇਂਦਰ ਅਤੇ ਓਟ ਸੈਂਟਰਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਬਾਰੇ ਇੱਕ ਸਮੀਖਿਆ ਮੀਟਿੰਗ ਕੀਤੀ ਗਈl
ਇਸ ਮੌਕੇ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਮਿਥੇ ਗਏ ਸਿਹਤ ਟੀਚਿਆਂ ਨੂੰ ਸਮਾਬੱਧ ਪੂਰਾ ਕੀਤਾ ਜਾਵੇ। ਸਿਹਤ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਵਧੀਆ ਸਿਹਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਦਵਾਈਆਂ, ਲੈਬ ਟੈਸਟ, ਐਕਸ ਰੇਅ,ਈ.ਸੀ.ਜੀ.ਅਤੇ ਮਰੀਜਾਂ ਲਈ ਪੀਣ ਵਾਲੇ ਪਾਣੀ, ਬਿਜਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਪ੍ਰਤੀ ਚੰਗਾ ਰਵੱਈਆ ਅਪਣਾਇਆ ਜਾਵੇ ਅਤੇ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਉਪਲਬਧ ਕਰਵਾਈਆਂ ਜਾਣl
ਉਨ੍ਹਾਂ ਟੈਲੀ-ਮਾਨਸ ਹੈਲਪਲਾਈਨ 14416 ਰਾਹੀਂ ਮਾਨਸਿਕ ਸਿਹਤ ਸਮੱਸਿਆਵਾਂ ਦਾ ਹੱਲ ਕਰਨ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ, ਸਾਰਿਆਂ ਨੂੰ ਵੱਧ ਤੋਂ ਵੱਧ ਆਭਾ ਆਈ.ਡੀ. ਬਣਾਉਣ ਲਈ ਜਾਗਰੂਕ ਕਰਨ ਬਾਰੇ ਹਦਾਇਤ ਕੀਤੀ ਤਾਂ ਜੋ ਮਰੀਜ਼ ਨੂੰ ਲੰਮੀਆਂ ਲਾਈਨਾਂ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦਾ ਸਿਹਤ ਰਿਕਾਰਡ ਆਭਾ ਆਈ.ਡੀ. ਵਿੱਚ ਸੁਰੱਖਿਅਤ ਰਹਿ ਸਕੇ l
ਉਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਜਨਨੀ ਸੁਰੱਖਿਆ ਯੋਜਨਾ,ਜਨਨੀ ਸਿਸ਼ੂ ਸੁਰੱਖਿਆ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੌਰਨ ਡਿਸੀਜ਼ ਕੰਟਰੋਲ ਪ੍ਰੋਗਰਾਮ, ਨੈਸ਼ਨਲ ਤਪਦਿਕ ਇਲੈਮੀਨੇਸ਼ਨ ਪ੍ਰੋਗਰਾਮ,ਪ੍ਰਧਾਨ ਮੰਤਰੀ ਮਾਤਰੀਤਵ ਸੁਰੱਖਿਅਤ ਅਭਿਆਨ, ਪੰਜਾਬ ਨਸ਼ਾ ਮੁਕਤ ਅਭਿਆਨ, ਨੈਸ਼ਨਲ ਬਲਾਇਡਨੈਸ ਕੰਟਰੋਲ ਪ੍ਰੋਗਰਾਮ, ਰੈਬਿਜ, ਹੈਪੈਟਾਈਟਸ ਕੰਟਰੋਲ ਪ੍ਰੋਗਰਾਮ ਆਦਿ ਬਾਰੇ ਵਿਸਥਾਰ ਸਹਿਤ ਸਮੀਖਿਆ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ l
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਕੰਵਲਪ੍ਰੀਨ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਯੰਕਜੋਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ.ਗੁਰਮੇਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ.ਜਗਜੀਤ ਸਿੰਘ, ਚੀਫ ਫਾਰਮੇਸੀ ਅਫ਼ਸਰ ਸੁਖਵਿੰਦਰ ਸਿੰਘ,ਡੀ.ਪੀ.ਐਮ.ਅਵਤਾਰ ਸਿੰਘ, ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਤਿਰਲੋਕ ਸਿੰਘ, ਅਕਾਊਂਟ ਅਫ਼ਸਰ ਲਵਲੀ ਗੋਇਲ ਅਤੇ ਜਸਪ੍ਰੀਤ ਕੌਰ ਹਾਜ਼ਰ ਸਨ ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ