13.6 C
New York
Thursday, November 19, 2026

Buy now

spot_img

ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ,  4 ਨਵੰਬਰ ( ਚੜ੍ਹਦੀਕਲਾ ਆਜ਼ਾਦ/ ਬਿਉਰੋ ਨਿਊਜ਼ ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਵਿੱਚ ਪ੍ਰੀਗੈਬਾਲਿਨ 75 ਐਮ.ਜੀ. ਦੇ ਕੈਪਸੂਲ ਤੇ ਗੋਲੀਆਂ ਦੀ ਵਿਕਰੀ ‘ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ।

ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਬਠਿੰਡਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ ‘ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।

ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗੈਬਾਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗੈਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ ‘ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ।

ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗੈਬਾਲਿਨ ਕੈਪਸੂਲ ਤੇ ਗੋਲੀਆਂ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਦੁਆਰਾ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ’ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ।

ਹੁਕਮ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ‘ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ।

ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ।

ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਾਰਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ ‘ਤੇ ਲਾਗੂ ਨਹੀਂ ਹੋਵੇਗਾ।

ਹੁਕਮ 9 ਦਸੰਬਰ 2025 ਤੱਕ ਲਾਗੂ ਰਹਿਣਗੇ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ