13.6 C
New York
Thursday, November 19, 2026

Buy now

spot_img

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 75 ਫੀਸਦੀ ਹੋ ਚੁੱਕੀ ਹੈ ਝੋਨੇ ਦੀ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 4 ਨਵੰਬਰ (ਚੜ੍ਹਦੀਕਲਾ ਆਜ਼ਾਦ/ ਬਿਉਰੋ ਨਿਊਜ਼) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 75 ਫੀਸਦੀ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 70 ਫੀਸਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਉਨ੍ਹਾ ਦੱਸਿਆ ਕਿ 50 ਹਜ਼ਾਰ ਮੀਟ੍ਰਿਕ ਟਨ ਰੋਜਾਨਾ ਝੋਨੇ ਦੀ ਲਿਫਟਿੰਗ ਹੋ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਹੈ।  ਝੋਨੇ ਦੀ ਕੀਤੀ ਜਾ ਰਹੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3 ਨਵੰਬਰ 2025 ਤੱਕ ਕੁੱਲ 983361 ਮੈਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 902258 ਮੈਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ 2029.08 ਕਰੋੜ ਰੁਪਏ ਦੀ ਅਦਾਇਗੀ (3 ਨਵੰਬਰ 2025 ਤੱਕ) ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 381449 ਮੀਟ੍ਰਿਕ ਟਨ, ਮਾਰਕਫ਼ੈਡ 211702, ਪਨਸਪ 199776, ਪੰਜਾਬ ਵੇਅਰ ਹਾਊਸ 108123, ਐਫ.ਸੀ.ਆਈ. 1036 ਅਤੇ ਹੋਰ ਪ੍ਰਾਈਵੇਟ ਵਪਾਰੀਆਂ ਵਲੋਂ 172 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।

ਸਬੰਧਤ ਖ਼ਬਰਾਂ

LEAVE A REPLY

Please enter your comment!
Please enter your name here

- Advertisement -spot_img

ਤਾਜ਼ਾ ਖ਼ਬਰਾਂ